14.57°C Vancouver
Ads

Apr 14, 2025 5:24 PM - Connect Newsroom

ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Share On
sukhbir-singh-badal-re-elected-as-shiromani-akali-dal-president
Speaking at a rally in Talwandi Sabo, Badal vowed to make Punjab the number one state.

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਆਪਣਾ ਪ੍ਰਧਾਨ ਚੁਣ ਲਿਆ ਹੈ। ਬਾਦਲ ਨੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਆਪਣੇ ਭਾਸ਼ਣ ਵਿਚ ਦਾਅਵਾ ਕੀਤਾ ਕਿ ਪਿਛਲੇ ਛੇ ਮਹੀਨਿਆਂ ਵਿਚ ਅਕਾਲੀ ਦਲ ਨੂੰ ਖ਼ਤਮ ਕਰਨ ਅਤੇ ਪੰਥ ਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਗਈ।

ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਉਦੋਂ ਸ਼ੁਰੂ ਹੋਈ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਐੱਨਡੀਏ ਦਾ ਸਾਥ ਛੱਡਿਆ। ਸੁਖਬੀਰ ਸਿੰਘ ਬਾਦਲ ਨੇ ਇਸ ਤੋਂ ਇਲਾਵਾ ਕਿਹਾ ਕਿ ਹੋਰ ਪਾਰਟੀਆਂ ਨੂੰ ਪੰਜਾਬ ਨਾਲ ਕੋਈ ਸਰੋਕਾਰ ਨਹੀਂ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਅੱਗੇ ਲਿਜਾ ਸਕਦਾ ਹੈ।

ਤਲਵੰਡੀ ਸਾਬੋ ਰੈਲੀ ਵਿਚ ਬਾਦਲ ਨੇ ਕਿਹਾ ਕਿ ਉਹ ਪੰਜਾਬ ਨੂੰ ਨੰਬਰ ਵਨ ਬਣਾਉਣਗੇ ਅਤੇ ਜੇ ਉਹ ਵਾਅਦਾ ਪੂਰਾ ਨਹੀਂ ਕਰ ਸਕੇ ਤਾਂ ਜਿੰਦਗੀ ਵਿਚ ਫਿਰ ਦੁਬਾਰਾ ਚੋਣ ਨਹੀਂ ਲੜਨਗੇ।

Latest news

No records found.
ADS
Ads

Related News

No records found.
ADS
Ads