Jan 23, 2025 5:59 PM - Connect Newsroom
ਅਮਰੀਕਾ ਵਿਚ 20 ਫਰਵਰੀ ਤੋਂ ਪਹਿਲਾਂ ਸੀਜ਼ੇਰੀਅਨ ਡਿਲਿਵਰੀ ਦੀ ਹੋੜ ਮਚ ਗਈ ਹੈ। ਇੱਕ ਰਿਪੋਰਟ ਮੁਤਾਬਕ ਕਈ ਗਰਭਵਤੀ ਔਰਤਾਂ ਸਮੇਂ ਤੋਂ ਪਹਿਲਾਂ ਡਿਲਿਵਰੀ ਲਈ ਡਾਕਟਰਾਂ ਨਾਲ ਸੰਪਰਕ ਕਰ ਰਹੀਆਂ ਹਨ।
ਰਿਪੋਰਟ ਮੁਤਾਬਕ, ਇੱਕ ਭਾਰਤੀ ਮੂਲ ਦੀ ਗਾਇਨੀਕੋਲੌਜਿਸਟ ਨੇ ਦੱਸਿਆ ਕਿ ਉਸ ਨੂੰ ਅਜਿਹੇ ਕਰੀਬ 20 ਫੋਨ ਆ ਚੁੱਕੇ ਹਨ ਜਿਨ੍ਹਾਂ ਵਿਚ ਗਰਭਵਤੀ ਔਰਤਾਂ ਨੇ ਸਮੇਂ ਤੋਂ ਪਹਿਲਾਂ ਡਿਲਿਵਰੀ ਲਈ ਸੀ-ਸੈਕਸ਼ਨ ਯਾਨੀ ਸਰਜਰੀ ਕਰਵਾਉਣ ਦੀ ਇੱਛਾ ਜਤਾਈ ਹੈ।
ਦਰਅਸਲ, ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਟਰੰਪ ਨੇ ਇੱਕ ਆਦੇਸ਼ ਜਾਰੀ ਕਰਕੇ ਜਨਮਜਾਤ ਨਾਗਰਿਕਤਾ ਦੇ ਅਧਿਕਾਰ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ, ਅਜਿਹੀ ਸਥਿਤੀ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬੱਚੇ ਅਮਰੀਕਾ ਦੀ ਆਟੋਮੈਟਿਕ ਨਾਗਰਿਕਤਾ ਪ੍ਰਾਪਤ ਨਹੀਂ ਕਰ ਸਕਣਗੇ।
ਟਰੰਪ ਨੇ ਇਸ ਆਦੇਸ਼ ਨੂੰ ਲਾਗੂ ਕਰਨ ਲਈ 30 ਦਿਨ ਦਾ ਸਮਾਂ ਦਿੱਤਾ ਹੈ। ਇਹ ਸਮਾਂ ਸੀਮਾ 19 ਫਰਵਰੀ ਨੂੰ ਖਤਮ ਹੋ ਰਹੀ ਹੈ। ਇਹੀ ਕਾਰਨ ਹੈ ਕਿ ਬਹੁਤ ਸਾਰੀਆਂ ਗਰਭਵਤੀ ਔਰਤਾਂ 20 ਫਰਵਰੀ ਤੋਂ ਪਹਿਲਾਂ ਬੱਚੇ ਨੂੰ ਜਨਮ ਦੇਣਾ ਚਾਹੁੰਦੀਆਂ ਹਨ।