May 7, 2025 2:06 PM - The Canadian Press
ਸਰੀ ਦੇ ਵ੍ਹਾਲੀ ਇਲਾਕੇ ਵਿਚ ਬੀਤੀ ਸ਼ਾਮ ਛੁਰੇਬਾਜ਼ੀ ਦੀ ਘਟਨਾ ਵਿਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਸ਼ੱਕੀ ਨੂੰ ਹਿਰਾਸਤ ਵਿਚ ਲੈ ਲਿਆ ਹੈ। ਸ਼ਾਮ ਕਰੀਬ 4 ਵਜੇ ਕਿੰਗ ਜਾਰਜ ਬੁਲੇਵਾਰਡ ਅਤੇ 107Aਐਵੇਨਿਊ ਦੇ ਪੁਲਿਸ ਦੇ ਜ਼ਿਲ੍ਹਾ 1 ਦਫ਼ਤਰ ਵਿਚ ਪੀੜਤ ਪਹੁੰਚਿਆ। ਉਹ ਗੰਭੀਰ ਜ਼ਖਮੀ ਹਾਲਤ ਵਿਚ ਸੀ।
ਔਫੀਸਰਜ਼ ਨੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਵਾਰਦਾਤ ਉਨ੍ਹਾਂ ਦੇ ਦਫ਼ਤਰ ਤੋਂ ਥੋੜ੍ਹੀ ਦੂਰੀ ਕਿੰਗ ਜਾਰਜ ਬੁਲੇਵਾਰਡ ਦੇ 10600 ਬਲਾਕ 'ਤੇ ਵਾਪਰੀ। ਔਫੀਸਰਜ਼ ਨੇ ਗਵਾਹਾਂ ਅਤੇ ਸਬੂਤਾਂ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਹੋਰ ਸ਼ੱਕੀਆਂ ਦੀ ਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਇਸ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਉਨ੍ਹਾਂ ਨੂੰ ਦੱਸ ਕੇ ਮਦਦ ਕਰ ਸਕਦਾ ਹੈ।