Feb 27, 2025 5:31 PM - Connect Newsroom
ਅਮਰੀਕਾ ਵਿਚ ਟਰੰਪ ਪ੍ਰਸ਼ਾਸਨ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਰਿਹਾ ਹੈ। ਹੋਮਲੈਂਡ ਸੁਰੱਖਿਆ ਵਿਭਾਗ ਨੇ ਇਕ ਬਿਆਨ ’ਚ ਕਿਹਾ ਕਿ ਅਮਰੀਕਾ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿਣ ਵਾਲੇ ਹਰ ਵਿਅਕਤੀ ਨੂੰ ਰਜਿਸਟਰੇਸ਼ਨ ਕਰਵਾ ਕੇ ਫਿੰਗਰਪ੍ਰਿੰਟ ਅਤੇ ਆਪਣਾ ਪਤਾ ਦੇਣਾ ਹੋਵੇਗਾ।
ਇਹ ਐਲਾਨ ਅਜਿਹੇ ਸਮੇਂ ਹੋਇਆ ਹੈ ਜਦੋਂ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਵੱਡੇ ਪੱਧਰ ’ਤੇ ਅਮਰੀਕਾ ਵਿਚੋਂ ਕੱਢਿਆ ਜਾ ਰਿਹਾ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਕਿਸੇ ਵਿਦੇਸ਼ੀ ਵੱਲੋਂ ਰਜਿਸਟਰੇਸ਼ਨ ਨਾ ਕਰਾਉਣਾ ਜੁਰਮ ਹੋਵੇਗਾ ਜਿਸ ਦੇ ਨਤੀਜੇ ਵਜੋਂ ਜੁਰਮਾਨਾ, ਜੇਲ੍ਹ ਜਾਂ ਦੋਵੇਂ ਹੀ ਹੋ ਸਕਦੇ ਹਨ।
ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਕਈ ਦਹਾਕਿਆਂ ਤੱਕ ਇਸ ਕਾਨੂੰਨ ਨੂੰ ਅਣਗੌਲਿਆ ਕੀਤਾ ਗਿਆ ਪਰ ਹੁਣ ਅਜਿਹਾ ਨਹੀਂ ਹੋਵੇਗਾ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਨੇ ਕਿਹਾ ਕਿ ਉਹ ਛੇਤੀ ਹੀ ਰਜਿਸਟਰੇਸ਼ਨ ਲਈ ਫਾਰਮ ਅਤੇ ਪ੍ਰਕਿਰਿਆ ਤਿਆਰ ਕਰਨਗੇ।
ਕਿਹਾ ਜਾਂਦਾ ਹੈ ਕਿ ਟਰੰਪ ਪ੍ਰਸ਼ਾਸਨ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਮਕਸਦ ਗ਼ੈਰ-ਨਾਗਰਿਕਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣਾ ਵੀ ਹੋ ਸਕਦਾ ਹੈ।