May 8, 2025 7:58 PM - Connect Newsroom
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ਅਮਰੀਕਾ ਦੇ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਵੱਖ-ਵੱਖ ਫੋਨ ਕਾਲ ਵਿਚ ਰੂਬੀਓ ਨੇ ਦੋਵਾਂ ਮੁਲਕਾਂ ਨੂੰ ਤਣਾਅ ਘਟਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਜੈਸ਼ੰਕਰ ਨਾਲ ਗੱਲਬਾਤ ਵਿਚ ਰੂਬੀਓ ਨੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਲਈ ਆਪਣੀ ਸੰਵੇਦਨਾ ਦੁਹਰਾਈ ਅਤੇ ਅੱਤਵਾਦ ਵਿਰੁੱਧ ਲੜਾਈ ਵਿਚ ਭਾਰਤ ਦਾ ਸਾਥ ਦੇਣ ਵਿਚ ਅਮਰੀਕਾ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਸ ਤੋਂ ਇਲਾਵਾ ਰੂਬੀਓ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੱਧੀ ਗੱਲਬਾਤ ਲਈ ਸਹਿਯੋਗ ਕਰਨ ਦੀ ਵੀ ਪੇਸ਼ਕਸ਼ ਕੀਤੀ।