Feb 12, 2025 7:22 PM - Connect Newsroom
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਵਿਚ ਯੁੱਧ ਖਤਮ ਕਰਨ ਲਈ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ ਹੈ ਅਤੇ ਦੋਵੇਂ ਧਿਰਾਂ ਨੂੰ ਇਸ ਲਈ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ।
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇੱਕ ਪੋਸਟ ਵਿਚ ਇਸ ਦੀ ਪੁਸ਼ਟੀ ਕੀਤੀ। ਰੂਸ ਅਤੇ ਯੂਕਰੇਨ ਵਿਚਕਾਰ ਯੁੱਧ ਤਿੰਨ ਸਾਲ ਪਹਿਲਾਂ ਸ਼ੁਰੂ ਹੋਇਆ ਸੀ। ਸਭ ਤੋਂ ਪਹਿਲਾਂ ਹਮਲਾ ਮਾਸਕੋ ਨੇ ਕੀਤਾ ਸੀ।
ਇਸ ਦੇ ਜਵਾਬ ਵਿਚ ਅਮਰੀਕਾ ਅਤੇ ਨਾਟੋ ਵਿਚ ਸ਼ਾਮਲ ਹੋਰ ਮੁਲਕਾਂ ਨੇ ਯੂਕਰੇਨ ਨੂੰ ਅਰਬਾਂ ਡਾਲਰ ਦੀ ਫੌਜੀ ਸਹਾਇਤਾ ਅਤੇ ਆਰਥਿਕਤਾ ਨੂੰ ਬਚਾਉਣ ਲਈ ਸਹਾਇਤਾ ਕੀਤੀ ਹੈ। ਟਰੰਪ ਨੇ ਕਿਹਾ ਕਿ ਉਹ ਅਤੇ ਪੁਤਿਨ ਇਕੱਠੇ ਮਿਲ ਕੇ ਕੰਮ ਕਰਨ ਅਤੇ ਇੱਕ ਦੂਜੇ ਦੇ ਦੇਸ਼ਾਂ ਦਾ ਦੌਰਾ ਕਰਨ ਲਈ ਵੀ ਸਹਿਮਤ ਹੋਏ ਹਨ।
ਉਨ੍ਹਾਂ ਕਿਹਾ ਕਿ ਪੁਤਿਨ ਨਾਲ ਉਨ੍ਹਾਂ ਦੀ ਫੋਨ ’ਤੇ ਲੰਮੀ ਗੱਲਬਾਤ ਹੋਈ, ਇਸ ਵਿਚ ਯੂਕਰੇਨ, ਮਿਡਲ ਈਸਟ, ਤੇਲ-ਗੈਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਲਰ ਸਮੇਤ ਕਈ ਹੋਰ ਵਿਸ਼ਿਆਂ ’ਤੇ ਚਰਚਾ ਕੀਤੀ ਗਈ।