Mar 5, 2025 8:24 PM - Connect Newsroom
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ 'ਤੇ ਗੱਲਬਾਤ ਤੋਂ ਬਾਅਦ ਟਰੰਪ ਨੇ ਟਰੁੱਥ ਸੋਸ਼ਲ ਪੋਸਟ ਵਿਚ ਟਰੂਡੋ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਟਰੂਡੋ ਸੱਤਾ ਵਿੱਚ ਬਣੇ ਰਹਿਣ ਲਈ ਟੈਰਿਫ ਦੇ ਮੁੱਦੇ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਟਰੰਪ ਨੇ ਕਿਹਾ ਕਿ ਜਸਟਿਨ ਟਰੂਡੋ ਨੇ ਮੈਨੂੰ ਫ਼ੋਨ ਕਰਕੇ ਪੁੱਛਿਆ ਕਿ ਟੈਰਿਫ ਟਾਲਣ ਲਈ ਕੀ ਕੀਤਾ ਜਾ ਸਕਦਾ ਹੈ, ਮੈਂ ਉਨ੍ਹਾਂ ਨੂੰ ਦੱਸਿਆ ਕਿ ਕੈਨੇਡਾ ਅਤੇ ਮੈਕਸੀਕੋ ਦੇ ਬਾਰਡਰ ਜ਼ਰੀਏ ਆਉਣ ਵਾਲੇ ਫੈਂਟਾਨਾਇਲ ਨਾਲ ਕਈ ਮੌਤਾਂ ਹੋ ਚੁੱਕੀਆਂ ਹਨ ਅਤੇ ਮੈਨੂੰ ਇਸ ਗੱਲ ਦਾ ਭਰੋਸਾ ਨਹੀਂ ਹੈ ਕਿ ਇਹ ਰੁਕ ਗਿਆ ਹੈ।
ਟਰੰਪ ਨੇ ਕਿਹਾ ਕਿ ਟਰੂਡੋ ਨੇ ਕਿਹਾ ਕਿ ਇਸ ਵਿਚ ਬਹੁਤ ਸੁਧਾਰ ਹੈ ਪਰ ਮੈਂ ਕਿਹਾ ਕਿ ਇਹ ਨਾਕਾਫੀ ਹੈ। ਇਸ ਦੌਰਾਨ ਟਰੰਪ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇਹ ਵੀ ਪੁੱਛਿਆ ਕਿ ਕੈਨੇਡਾ ਵਿਚ ਇਲੈਕਸ਼ਨ ਕਦੋਂ ਹੋ ਰਹੇ ਹਨ, ਟਰੰਪ ਨੇ ਕਿਹਾ ਕਿ ਮੈਨੂੰ ਅਹਿਸਾਸ ਹੋਇਆ ਕਿ ਟਰੂਡੋ ਸੱਤਾ ਵਿਚ ਬਣੇ ਰਹਿਣ ਲਈ ਇਸ ਮੁੱਦੇ ਦਾ ਇਸਤੇਮਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।