Feb 11, 2025 5:59 PM - Connect Newsroom
ਯੂ.ਕੇ. ਨੇ ਅਮਰੀਕਾ ਦੀ ਟਰੰਪ ਸਰਕਾਰ ਦੀ ਤਰਜ਼ ’ਤੇ ਗੈਰਕਾਨੂੰਨੀ ਪ੍ਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 19,000 ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪ੍ਰਵਾਸੀਆਂ ਦੇ ਨਾਲ ਵਿਦੇਸ਼ੀ ਅਪਰਾਧੀ ਵੀ ਸ਼ਾਮਲ ਹਨ। ਯੂ. ਕੇ. ਸਰਕਾਰ ਨੇ ਪਹਿਲੀ ਵਾਰ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੰਦੇ ਹੋਏ ਇੱਕ ਵੀਡੀਓ ਵੀ ਜਾਰੀ ਕੀਤਾ ਹੈ।
ਰਿਪੋਰਟਸ ਮੁਤਾਬਕ, ਕੇਇਰ ਸਟਾਰਮਰ ਦੀ ਅਗਵਾਈ ਵਾਲੀ ਲੇਬਰ ਸਰਕਾਰ ਨੇ ਮੁਲਕ ਵਿਚ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਲੋਕਾਂ ਨੂੰ ਕਾਬੂ ਕਰਨ ਲਈ ਪਿਛਲੇ ਸਮੇਂ ਵਿਚ ਵੱਡੇ ਪੱਧਰ ’ਤੇ ਛਾਪੇ ਮਾਰੇ ਹਨ।
ਪੁਲਿਸ ਨੇ ਜਿਨ੍ਹਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਉਨ੍ਹਾਂ ਵਿਚ ਭਾਰਤੀ ਰੈਸਟੋਰੈਂਟ, ਨੇਲ ਬਾਰ, ਸੁਵਿਧਾ ਸਟੋਰ ਤੇ ਕਾਰ ਵਾਸ਼, ਸ਼ਾਮਲ ਹਨ ਕਿਉਂਕਿ ਬਹੁਤੇ ਪ੍ਰਵਾਸੀ ਕਾਮੇ ਇਥੇ ਹੀ ਕੰਮ ਕਰਦੇ ਹਨ। ਗੈਰਕਾਨੂੰਨੀ ਪ੍ਰਵਾਸੀਆਂ ਖਿਲਾਫ਼ ਵਿੱਢੀ ਕਾਰਵਾਈ ਤਹਿਤ ਕਰਮਚਾਰੀਆਂ ਨੂੰ ਕੁੱਲ 1090 ਸਿਵਲ ਪੈਨਲਟੀ ਨੋਟਿਸ ਭੇਜੇ ਗਏ ਹਨ ਤੇ ਪ੍ਰਤੀ ਵਰਕਰ 60,000 ਪੌਂਡ ਦਾ ਜੁਰਮਾਨਾ ਲਾਉਣ ਦੀ ਚਿਤਾਵਨੀ ਦਿੱਤੀ ਗਈ ਹੈ।