Feb 25, 2025 7:06 PM - Connect Newsroom
ਅਮਰੀਕਾ ਨੇ ਯੂਕਰੇਨ ਜੰਗ ’ਤੇ ਆਪਣਾ ਪਾਲਾ ਪਲਟ ਲਿਆ ਹੈ। ਸੰਯੁਕਤ ਰਾਸ਼ਟਰ ਵਿਚ ਟਰੰਪ ਪ੍ਰਸ਼ਾਸਨ ਨੇ ਰੂਸ ਦਾ ਸਮਰਥਨ ਕੀਤਾ ਹੈ। ਦਰਅਸਲ, ਤਿੰਨ ਸਾਲਾਂ ਤੋਂ ਚੱਲ ਰਹੇ ਯੁੱਧ ਨੂੰ ਖਤਮ ਕਰਨ ਲਈ ਸੋਮਵਾਰ ਨੂੰ ਸੰਯੁਕਤ ਰਾਸ਼ਟਰ ਵਿਚ ਤਿੰਨ ਪ੍ਰਸਤਾਵ ਲਿਆਂਦੇ ਗਏ ਸਨ।
ਅਮਰੀਕਾ ਨੇ ਇਨ੍ਹਾਂ ਪ੍ਰਸਤਾਵਾਂ ਦੇ ਵਿਰੁੱਧ ਵੋਟ ਦਿੱਤੀ। ਇਹ ਪਹਿਲੀ ਵਾਰ ਹੈ ਜਦੋਂ ਅਮਰੀਕਾ ਨੇ ਰੂਸ-ਯੂਕਰੇਨ ਮੁੱਦੇ ’ਤੇ ਆਪਣੇ ਯੂਰਪੀ ਸਹਿਯੋਗੀਆਂ ਦੇ ਉਲਟ ਕੋਈ ਕਦਮ ਚੁੱਕਿਆ ਹੈ। ਸਭ ਤੋਂ ਪਹਿਲਾਂ ਅਮਰੀਕਾ ਨੇ ਸੰਯੁਕਤ ਰਾਸ਼ਟਰ ਵਿਚ ਯੂਰਪ ਵਲੋਂ ਲਿਆਂਦੇ ਗਏ ਉਸ ਪ੍ਰਸਤਾਵ ਖਿਲਾਫ ਵੋਟ ਕੀਤੀ, ਜਿਸ ਵਿਚ ਰੂਸ ਦੇ ਹਮਲੇ ਦੀ ਨਿੰਦਾ ਕੀਤੀ ਗਈ ਸੀ ਅਤੇ ਯੂਕਰੇਨ ਦੀ ਖੇਤਰੀ ਅਖੰਡਤਾ ਦਾ ਸਮਰਥਨ ਕੀਤਾ ਗਿਆ ਸੀ।
ਇਸ ਤਰ੍ਹਾਂ ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਅਮਰੀਕਾ ਅਤੇ ਯੂਰਪ ਵਿਚਕਾਰ ਮਤਭੇਦ ਉਭਰ ਕੇ ਸਾਹਮਣੇ ਆਏ ਹਨ। ਗੌਰਤਲਬ ਹੈ ਕਿ ਟਰੰਪ ਸਰਕਾਰ ਵਿਚ ਅਮਰੀਕਾ ਹੁਣ ਰੂਸ ਨੂੰ ਸਿੱਧੇ ਤੌਰ ’ਤੇ ਯੁੱਧ ਲਈ ਦੋਸ਼ੀ ਠਹਿਰਾਉਣ ਤੋਂ ਬਚ ਰਿਹਾ ਹੈ, ਜਿਸ ਨਾਲ ਅੰਤਰਰਾਸ਼ਟਰੀ ਰਾਜਨੀਤੀ ਵਿਚ ਨਵੀਆਂ ਪੇਚੀਦਗੀਆਂ ਪੈਦਾ ਹੋ ਸਕਦੀਆਂ ਹਨ।