Feb 18, 2025 2:09 PM - connect newsroom
ਅਮਰੀਕਾ ਵਲੋਂ ਤਿੰਨ ਬੈਚ ਵਿਚ ਹੁਣ ਤੱਕ 300 ਤੋਂ ਵੱਧ ਭਾਰਤੀ ਡਿਪੋਰਟ ਕੀਤੇ ਜਾ ਚੁੱਕੇ ਹਨ। ਤੀਜਾ ਬੈਚ 16 ਫਰਵਰੀ ਨੂੰ ਰਾਤ 10 ਵਜੇ ਸ੍ਰੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਿਆ। ਅਮਰੀਕੀ ਹਵਾਈ ਸੈਨਾ ਦੇ ਇਸ ਸੀ-17 ਏ ਗਲੋਬਮਾਸਟਰ ਜਹਾਜ਼ ਵਿਚ 112 ਲੋਕ ਵਾਪਸ ਲਿਆਂਦੇ ਗਏ। ਇਨ੍ਹਾਂ ਵਿਚ ਹਰਿਆਣਾ ਦੇ 44 ਅਤੇ ਪੰਜਾਬ ਦੇ 33 ਲੋਕ ਸ਼ਾਮਲ ਸਨ।
ਇਸ ਤੋਂ ਪਹਿਲਾਂ ਸ਼ਨੀਵਾਰ ਰਾਤ 11:30 ਵਜੇ ਦੇ ਕਰੀਬ 116 ਭਾਰਤੀਆਂ ਦੇ ਦੂਜੇ ਬੈਚ ਨੂੰ ਲੈ ਕੇ ਅਮਰੀਕੀ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ ਸੀ, ਇਸ ਵਿਚ ਪੰਜਾਬ ਦੇ 65 ਅਤੇ ਹਰਿਆਣਾ ਦੇ 33 ਤੇ ਗੁਜਰਾਤ ਦੇ 8 ਲੋਕ ਸਨ। ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਹੱਥਾਂ ਵਿਚ ਹੱਥਕੜੀਆਂ ਅਤੇ ਪੈਰਾਂ ਵਿਚ ਬੇੜੀਆਂ ਪਾ ਕੇ ਜਹਾਜ਼ ਵਿਚ ਚੜ੍ਹਾਇਆ ਗਿਆ ਸੀ। ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਭਾਰਤੀਆਂ ਨਾਲ ਪਹਿਲਾ ਬੈਚ ਅੰਮ੍ਰਿਤਸਰ ਵਿਚ ਪਹੁੰਚਿਆ ਸੀ।
ਇਸ ਤਰ੍ਹਾਂ ਹੁਣ ਤੱਕ ਕੁੱਲ 332 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਵਾਪਸ ਭੇਜਿਆ ਜਾ ਚੁੱਕਾ ਹੈ। ਦੱਸਿਆ ਜਾਂਦਾ ਹੈ ਕਿ ਅਮਰੀਕਾ ਕੁੱਲ 18 ਹਜ਼ਾਰ ਗੈਰ-ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰੇਗਾ।