Mar 5, 2025 5:53 PM - Connect Newsroom
ਅਮਰੀਕਾ ਨੇ ਯੂਕਰੇਨ ਨਾਲ ਖੁਫੀਆ ਜਾਣਕਾਰੀ ਸਾਂਝੀ ਕਰਨਾ ਬੰਦ ਕਰ ਦਿੱਤਾ ਹੈ, ਜਿਸ ਦੀ ਵਰਤੋਂ ਰੂਸ ਦੇ ਅੰਦਰ ਹਮਲੇ ਕਰਨ ਲਈ ਕੀਤੀ ਜਾ ਸਕਦੀ ਸੀ।
ਹਾਲਾਂਕਿ, ਰਿਪੋਰਟਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਯੂਕਰੇਨ ਨੂੰ ਅਮਰੀਕੀ ਖੁਫੀਆ-ਸ਼ੇਅਰਿੰਗ ਪੂਰੀ ਤਰ੍ਹਾਂ ਨਹੀਂ ਰੋਕੀ ਗਈ ਹੈ, ਇਹ ਚੋਣਤਮਕ ਹੈ, ਜਿਸ ਦਾ ਮਤਲਬ ਹੈ ਕਿ ਅਮਰੀਕੀ ਖੁਫੀਆ ਜਾਣਕਾਰੀ ਅਜੇ ਵੀ ਯੂਕਰੇਨ ਨਾਲ ਉਸ ਖੇਤਰ ਵਿਚ ਸਾਂਝੀ ਕੀਤੀ ਜਾਵੇਗੀ ਜਿਸ ਦੀ ਵਰਤੋਂ ਰੂਸ ਦੇ ਕਬਜ਼ੇ ਵਾਲੇ ਯੂਕਰੇਨ ਦੇ ਇਲਾਕਿਆਂ 'ਤੇ ਰੂਸ ਦੀਆਂ ਫੌਜਾਂ 'ਤੇ ਹਮਲਾ ਕਰਨ ਲਈ ਕੀਤੀ ਜਾ ਸਕਦੀ ਹੈ।
ਵ੍ਹਾਈਟ ਹਾਊਸ ਵਿੱਚ ਪਿਛਲੇ ਦਿਨੀਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਹੋਈ ਤਕਰਾਰ ਤੋਂ ਬਾਅਦ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫੌਜੀ ਸਹਾਇਤਾ ਰੋਕਣ ਦਾ ਫੈਸਲਾ ਲੈਣ ਮਗਰੋਂ ਇਹ ਤਾਜ਼ਾ ਕਦਮ ਕੀਵ ਲਈ ਇੱਕ ਹੋਰ ਝਟਕਾ ਹੈ।