Apr 3, 2025 6:32 PM - Connect Newsroom
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ 10 ਫੀਸਦੀ ਤੋਂ ਲੈ ਕੇ 50 ਫੀਸਦੀ ਤੱਕ ਦੇ ਪਰਸਪਰ ਟੈਰਿਫ ਨਾਲ ਕਈ ਦੇਸ਼ਾਂ ਨੂੰ ਟਾਰਗੇਟ ਕੀਤਾ ਹੈ ਪਰ ਰੂਸ, ਉੱਤਰੀ ਕੋਰੀਆ, ਕਿਊਬਾ ਅਤੇ ਬੇਲਾਰੂਸ ਸਮੇਤ ਕੁਝ ਦੇਸ਼ਾਂ ਨੂੰ ਇਸ ਸੂਚੀ ਵਿਚੋਂ ਬਾਹਰ ਰੱਖਿਆ ਗਿਆ ਹੈ।
ਉਨ੍ਹਾਂ ਦੇ ਇਸ ਕਦਮ ਨੇ ਕਈ ਲੋਕਾਂ ਨੂੰ ਹੈਰਾਨ ਕੀਤਾ ਹੈ ਕਿ ਭਾਰਤ, ਯੂਰਪੀਅਨ ਯੂਨੀਅਨ ਅਤੇ ਵੀਅਤਨਾਮ ਵਰਗੇ ਵੱਡੇ ਵਪਾਰਕ ਭਾਈਵਾਲਾਂ 'ਤੇ ਭਾਰੀ ਟੈਰਿਫ ਲਗਾਏ ਗਏ ਹਨ ਤਾਂ ਫਿਰ ਇਨ੍ਹਾਂ ਦੇਸ਼ਾਂ ਨੂੰ ਕਿਉਂ ਛੱਡ ਦਿੱਤਾ ਗਿਆ?
ਇਸ 'ਤੇ ਅਮਰੀਕਾ ਦੇ ਖਜ਼ਾਨਾ ਸਕੱਤਰ ਸਕਾਟ ਬੇਸੈਂਟ ਦਾ ਕਹਿਣਾ ਹੈ ਕਿ ਰੂਸ ਅਤੇ ਉੱਤਰੀ ਕੋਰੀਆ ਨੂੰ ਟੈਰਿਫ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਗਿਆ ਕਿਉਂਕਿ ਉਨ੍ਹਾਂ 'ਤੇ ਪਾਬੰਦੀਆਂ ਕਾਰਨ ਅਮਰੀਕਾ ਦਾ ਉਨ੍ਹਾਂ ਨਾਲ ਵਪਾਰ ਨਹੀਂ ਹੈ। ਬੇਸੈਂਟ ਨੇ ਕਿਹਾ ਕਿ ਕੈਨੇਡਾ ਅਤੇ ਮੈਕਸੀਕੋ ਵੀ ਇਸ ਲਿਸਟ ਵਿਚ ਨਹੀਂ ਸਨ ਕਿਉਂਕਿ ਉਨ੍ਹਾਂ 'ਤੇ ਪਹਿਲਾਂ ਹੀ 25 ਫੀਸਦੀ ਟੈਰਿਫ ਲਗਾਇਆ ਗਿਆ ਸੀ।