Apr 22, 2025 5:33 PM - Connect Newsroom
ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਭਾਰਤ ਦੌਰੇ 'ਤੇ ਹਨ। ਉਹ ਸੋਮਵਾਰ ਦਿੱਲੀ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਊਸ਼ਾ ਅਤੇ ਤਿੰਨ ਬੱਚੇ ਵੀ ਹਨ। ਏਅਰਪੋਰਟ 'ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ, ਜਿਸ ਮਗਰੋਂ ਵੈਂਸ ਪਰਿਵਾਰ ਸਮੇਤ ਦਿੱਲੀ ਦੇ ਅਕਸ਼ਰਧਾਮ ਮੰਦਿਰ ਗਏ ਅਤੇ ਉੱਥੇ ਲਗਭਗ 1 ਘੰਟਾ ਰੁਕੇ। ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਜੇਡੀ ਵੈਂਸ ਦੀ ਇਹ ਪਹਿਲੀ ਭਾਰਤ ਯਾਤਰਾ ਹੈ।
ਭਾਰਤ ਦੌਰੇ ਦੇ ਪਹਿਲੇ ਦਿਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ। ਉਥੇ ਹੀ, ਮੰਗਲਵਾਰ ਯਾਨੀ ਅੱਜ ਉਹ ਰਾਜਸਥਾਨ ਦੇ ਜੈਪੁਰ ਵਿਚ ਸਨ। ਇੱਕ ਬਿਆਨ ਵਿਚ ਉਨ੍ਹਾਂ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਅੱਗੇ ਲਿਜਾਣ ਦੀ ਵਚਨਬੱਧਤਾ ਵੀ ਪ੍ਰਗਟਾਈ।
ਵੈਂਸ ਨੇ ਇਹ ਵੀ ਕਿਹਾ ਕਿ ਅਮਰੀਕਾ ਨੇ ਭਾਰਤ ਨਾਲ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਗੌਰਤਲਬ ਹੈ ਕਿ ਭਾਰਤ ਅਤੇ ਅਮਰੀਕਾ ਦਾ ਮਕਸਦ 2030 ਤੱਕ ਆਪਸੀ ਵਪਾਰ ਨੂੰ 500 ਡਾਲਰ ਤੱਕ ਪਹੁੰਚਾਉਣਾ ਹੈ।