Mar 11, 2025 7:36 PM - Connect Newsroom
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਜੰਗਬੰਦੀ ਸਮਝੌਤੇ ਨੂੰ ਸਵੀਕਾਰ ਕਰਨ ਲਈ ਤਿਆਰ ਹੋ ਗਏ ਹਨ ਕਿਉਂਕਿ ਅਮਰੀਕਾ ਦਾ ਕਹਿਣਾ ਹੈ ਕਿ ਉਸ ਨੇ ਯੂਕਰੇਨ ਨਾਲ ਖੁਫੀਆ ਜਾਣਕਾਰੀ ਸਾਂਝੀ ਕਰਨਾ ਅਤੇ ਫੌਜੀ ਸਹਾਇਤਾ ਤੁਰੰਤ ਮੁੜ ਸ਼ੁਰੂ ਕਰ ਦਿੱਤੀ ਹੈ।
ਸਾਊਦੀ ਅਰਬ ਵਿਚ ਅਮਰੀਕੀ ਅਤੇ ਯੂਕਰੇਨੀ ਅਧਿਕਾਰੀਆਂ ਦੀ ਮੁਲਾਕਾਤ ਤੋਂ ਬਾਅਦ ਟੈਲੀਗ੍ਰਾਮ 'ਤੇ ਇੱਕ ਪੋਸਟ ਵਿਚ ਜ਼ੇਲੇਂਸਕੀ ਨੇ ਕਿਹਾ ਕਿ ਅਮਰੀਕੀ ਪੱਖ ਸਾਡੇ ਤਰਕਾਂ ਨੂੰ ਸਮਝਦਾ ਹੈ ਅਤੇ ਸਾਡੇ ਪ੍ਰਸਤਾਵਾਂ ਨੂੰ ਸਵੀਕਾਰ ਕਰਦਾ ਹੈ, ਇਸ ਲਈ ਯੂਕਰੇਨ ਰੂਸ ਨਾਲ ਪੂਰੇ 30 ਦਿਨਾਂ ਦੀ ਜੰਗਬੰਦੀ ਦੇ ਅਮਰੀਕੀ ਪ੍ਰਸਤਾਵ ਨੂੰ ਸਵੀਕਾਰ ਕਰਨ ਲਈ ਤਿਆਰ ਹੈ।
ਜ਼ੇਲੇਂਸਕੀ ਨੇ ਕਿਹਾ ਕਿ ਮੈਂ ਸਾਡੀਆਂ ਟੀਮਾਂ ਵਿਚਕਾਰ ਰਚਨਾਤਮਕ ਗੱਲਬਾਤ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ।