WorldMay 02, 2025
ਚਿਲੀ ਅਤੇ ਅਰਜਨਟੀਨਾ ਵਿੱਚ 7.4 ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ
ਅਰਜਨਟੀਨਾ ਅਤੇ ਚਿਲੀ ਦੇ ਦੱਖਣੀ ਸਮੁੰਦਰੀ ਇਲਾਕੇ ਵਿਚ ਸ਼ੁੱਕਰਵਾਰ ਨੂੰ 7.4 ਤੀਬਰਤਾ ਦਾ ਭੂਚਾਲ ਆਇਆ, ਜਿਸ ਮਗਰੋਂ ਚਿਲੀ ਦੇ ਅਧਿਕਾਰੀਆਂ ਨੇ ਸੁਨਾਮੀ ਦੇ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਨੇੜਲੇ ਇਲਾਕੇ ਖਾਲੀ ਕਰਵਾਉਣ ਦੇ ਆਦੇਸ਼ ਜਾਰੀ ਕਰ ਦਿੱਤੇ। ਭੂਚਾਲ ਦਾ ਕੇਂਦਰ ਅਰਜਨਟੀਨਾ ਦੇ ਸ਼ੁਆਇਆ ਸ਼ਹਿਰ ਤੋਂ 219 ਕਿਲੋਮੀਟਰ ਦੂਰ ਸਮੁੰਦਰ ਦੀ 10 ਕਿਲੋਮੀਟਰ ਡੂੰਘਾਈ ਵਿਚ ਸੀ। ਕਿਸੇ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ।
WorldMay 02, 2025
ਜੇਡੀ ਵੈਂਸ ਨੇ ਪਹਿਲਗਾਮ ਹਮਲੇ ਮਾਮਲੇ ਵਿਚ ਪਾਕਿਸਤਾਨ ਨੂੰ ਭਾਰਤ ਨਾਲ ਸਹਿਯੋਗ ਕਰਨ ਲਈ ਕਿਹਾ
ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਪਹਿਲਗਾਮ ਹਮਲੇ ਮਾਮਲੇ ਵਿਚ ਪਾਕਿਸਤਾਨ ਨੂੰ ਭਾਰਤ ਨਾਲ ਸਹਿਯੋਗ ਕਰਨ ਲਈ ਕਿਹਾ ਹੈ। ਵੈਂਸ ਨੇ ਕਿਹਾ ਕਿ ਭਾਰਤ ਨੂੰ ਬਦਲਾ ਲੈਣ ਦਾ ਅਧਿਕਾਰ ਹੈ ਪਰ ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦੀ ਪ੍ਰਤੀਕਿਰਇਆ ਅਜਿਹੀ ਹੋਣੀ ਚਾਹੀਦੀ ਹੈ ਕਿ ਇਸ ਨਾਲ ਖੇਤਰ ਵਿਚ ਕੋਈ ਵੱਡਾ ਯੁੱਧ ਨਾ ਹੋਵੇ।
WorldMay 01, 2025
ਮਾਰਕੋ ਰੂਬੀਓ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਨੂੰ ਘੱਟ ਕਰਨ ਲਈ ਦੋਵਾਂ ਮੁਲਕਾਂ ਨਾਲ ਕੀਤੀ ਗੱਲਬਾਤ
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਨੂੰ ਘੱਟ ਕਰਨ ਲਈ ਦੋਵਾਂ ਮੁਲਕਾਂ ਨਾਲ ਗੱਲਬਾਤ ਕੀਤੀ ਹੈ। ਰੂਬੀਓ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਵੱਖੋ ਵੱਖਰੇ ਤੌਰ ’ਤੇ ਫੋਨ ਕਾਲ ਦੌਰਾਨ ਤਣਾਅ ਘਟਾਉਣ ਦੀ ਅਪੀਲ ਕੀਤੀ।
CanadaMay 01, 2025
ਕੈਨੇਡਾ ਵਿਚ ਹੋਣ ਵਾਲੇ ਜੀ 7 ਸੰਮੇਲਨ ਵਿਚ ਸ਼ਾਮਲ ਹੋਣਗੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ
ਕੈਨੇਡਾ ਵਿਚ ਹੋਣ ਵਾਲੇ ਜੀ 7 ਸੰਮੇਲਨ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸ਼ਾਮਲ ਹੋਣਗੇ, ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਸ ਦੀ ਪੁਸ਼ਟੀ ਕੀਤੀ।ਕਾਰਨੀ ਨੇ ਕਿਹਾ ਕਿ ਬੀਤੇ ਕੱਲ੍ਹ ਉਨ੍ਹਾਂ ਜ਼ੇਲੇਂਸਕੀ ਨਾਲ ਫੋਨ 'ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਕਰੇਨ ਨੇ ਸ਼ਾਂਤੀ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ ਅਤੇ ਰੂਸ ਨੂੰ ਚੰਗੀ ਇਮਾਨਦਾਰੀ ਨਾਲ ਗੱਲਬਾਤ ਦੀ ਮੇਜ਼ 'ਤੇ ਆਉਣਾ ਚਾਹੀਦਾ ਹੈ।
WorldMay 01, 2025
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕ ਵਾਲਟਜ਼ ਦੇ ਸਕਦੇ ਹਨ ਅਸਤੀਫਾ
ਅਮਰੀਕਾ ਵਿਚ ਟਰੰਪ ਪ੍ਰਸ਼ਾਸਨ ਵਿਚ ਪਹਿਲਾ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ, ਜਿਸ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕ ਵਾਲਟਜ਼ ਜਲਦ ਅਸਤੀਫਾ ਦੇ ਸਕਦੇ ਹਨ। ਇਹ ਘਟਨਾਕ੍ਰਮ ਅਜਿਹੇ ਸਮੇਂ ਆਇਆ ਹੈ ਜਦੋਂ ਵਾਲਟਜ਼ 'ਤੇ ਯਮਨ ਵਿਚ ਹੂਤੀ ਵਿਦਰੋਹੀਆਂ ਵਿਰੁੱਧ ਅਮਰੀਕੀ ਕਾਰਵਾਈ ਦੀ ਜਾਣਕਾਰੀ ਲੀਕ ਕਰਨ ਦਾ ਦੋਸ਼ ਲੱਗਾ ਸੀ।
WorldApr 30, 2025
ਪਾਕਿਸਤਾਨ ਦਾ ਦਾਅਵਾ, ਭਾਰਤ 24 ਤੋਂ 36 ਘੰਟਿਆਂ ’ਚ ਕਰ ਸਕਦਾ ਹੈ ਫੌਜੀ ਕਾਰਵਾਈ
ਪਾਕਿਸਤਾਨ ਨੇ ਭਾਰਤ ਵਲੋਂ ਉਸ 'ਤੇ ਹਮਲਾ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਤਾਉੱਲਾ ਤਰਾਰ ਨੇ ਦੇਰ ਰਾਤ ਇੱਕ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਕਿ ਭਾਰਤ ਅਗਲੇ 24 ਤੋਂ 36 ਘੰਟਿਆਂ ਵਿਚ ਪਾਕਿਸਤਾਨ ਖਿਲਾਫ ਫੌਜੀ ਕਾਰਵਾਈ ਕਰ ਸਕਦਾ ਹੈ।
WorldApr 29, 2025
ਅਮਰੀਕਾ ਦੇ ਰਾਸ਼ਟਰਪਤੀ ਕਰ ਸਕਦੇ ਇਨਕਮ ਟੈਕਸ ਵਿਚ ਕਟੌਤੀ, ਕਈ ਦੇਸ਼ ਹੋਣਗੇ ਪ੍ਰਭਾਵਿਤ
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਜਲਦ ਹੀ ਨਵੇਂ ਫੈਸਲੇ ਲੈ ਸਕਦੇ ਹਨ, ਜਿਨ੍ਹਾਂ ਦਾ ਅਸਰ ਕੈਨੇਡਾ, ਭਾਰਤ, ਚੀਨ ਸਣੇ ਕਈ ਦੇਸ਼ਾਂ 'ਤੇ ਪਵੇਗਾ। ਟਰੰਪ ਆਉਣ ਵਾਲੇ ਮਹੀਨਿਆਂ ਵਿਚ ਇਨਕਮ ਟੈਕਸ ਵਿਚ ਕਟੌਤੀ ਕਰਨ ਦਾ ਫੈਸਲਾ ਲੈ ਸਕਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਟੈਰਿਫ ਤੋਂ ਹੋਏ ਲਾਭ ਨਾਲ ਸਰਕਾਰ ਚਲਾਈ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਗਲੋਬਲ ਮਾਰਕਿਟ ਇਸ ਨਾਲ ਪ੍ਰਭਾਵਿਤ ਹੋਵੇਗੀ। ਵਿਸ਼ਵ ਵਪਾਰ ਵਿਚ ਅਸਥਿਰਤਾ ਵੱਧ ਜਾਵੇਗੀ।
CanadaApr 28, 2025
ਟਰੰਪ ਨੇ ਇੱਕ ਵਾਰ ਫਿਰ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਟਿੱਪਣੀ ਦੁਹਰਾਈ
ਕੈਨੇਡੀਅਨ ਵਲੋਂ ਆਗਾਮੀ ਸਰਕਾਰ ਦੀ ਚੋਣ ਲਈ ਅੱਜ ਪਾਈਆਂ ਜਾ ਰਹੀਆਂ ਵੋਟਾਂ ਵਿਚਕਾਰ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਟਿੱਪਣੀ ਦੁਹਰਾਈ।