CanadaMar 05, 2025
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ 'ਤੇ ਗੱਲਬਾਤ ਤੋਂ ਬਾਅਦ ਟਰੰਪ ਨੇ ਟਰੂਡੋ 'ਤੇ ਸਾਧਿਆ ਨਿਸ਼ਾਨਾ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ 'ਤੇ ਗੱਲਬਾਤ ਤੋਂ ਬਾਅਦ ਟਰੰਪ ਨੇ ਟਰੁੱਥ ਸੋਸ਼ਲ ਪੋਸਟ ਵਿਚ ਟਰੂਡੋ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਟਰੂਡੋ ਸੱਤਾ ਵਿੱਚ ਬਣੇ ਰਹਿਣ ਲਈ ਟੈਰਿਫ ਦੇ ਮੁੱਦੇ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
WorldMar 05, 2025
ਅਮਰੀਕਾ ਨੇ ਯੂਕਰੇਨ ਨਾਲ ਖੁਫੀਆ ਜਾਣਕਾਰੀ ਸਾਂਝੀ ਕਰਨਾ ਕੀਤਾ ਬੰਦ
ਅਮਰੀਕਾ ਨੇ ਯੂਕਰੇਨ ਨਾਲ ਖੁਫੀਆ ਜਾਣਕਾਰੀ ਸਾਂਝੀ ਕਰਨਾ ਬੰਦ ਕਰ ਦਿੱਤਾ ਹੈ, ਜਿਸ ਦੀ ਵਰਤੋਂ ਰੂਸ ਦੇ ਅੰਦਰ ਹਮਲੇ ਕਰਨ ਲਈ ਕੀਤੀ ਜਾ ਸਕਦੀ ਸੀ।
WorldMar 05, 2025
'ਗ੍ਰੀਨਲੈਂਡ ਸਾਡਾ ਹੈ, ਇਸਨੂੰ ਖਰੀਦਿਆ ਨਹੀਂ ਜਾ ਸਕਦਾ': ਪ੍ਰਧਾਨ ਮੰਤਰੀ ਮੂਟ ਬੌਰੂਪ ਏਗੇਡੇ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੰਦੇਸ਼ ਨੂੰ ਨਜ਼ਰਅੰਦਾਜ਼ ਕਰਦੇ ਹੋਏ ਗ੍ਰੀਨਲੈਂਡ ਦੇ ਪ੍ਰਧਾਨ ਮੰਤਰੀ ਮੂਟ ਬੌਰੂਪ ਏਗੇਡੇ ਨੇ ਬੁੱਧਵਾਰ ਨੂੰ ਕਿਹਾ ਕਿ "ਗ੍ਰੀਨਲੈਂਡ ਸਾਡਾ ਹੈ" ਅਤੇ ਇਸਨੂੰ ਖਰੀਦਿਆ ਨਹੀਂ ਜਾ ਸਕਦਾ।
WorldMar 04, 2025
ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਸੰਸਦ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦੀ ਕੀਤੀ ਮੰਗ
ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਸੰਸਦ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਟੈਰਿਫ ਦੇ ਮੱਦੇਨਜ਼ਰ ਵਰਕਰਾਂ ਦੀ ਮਦਦ ਲਈ ਪੈਕੇਜ ਪਾਸ ਕੀਤਾ ਜਾਣਾ ਚਾਹੀਦਾ ਹੈ ਅਤੇ ਦੂਜਾ ਬਿਲਡ ਕੈਨੇਡੀਅਨ ਬਾਇ ਕੈਨੇਡੀਅਨ ਪਲਾਨ ਤਹਿਤ ਰੁਜ਼ਗਾਰ ਦੇ ਮੌਕੇ ਸਿਰਜਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਤੀਜੀ ਮੰਗ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਟਰੰਪ ਦੇ ਟੈਰਿਫ ਖਿਲਾਫ ਇਕਜੁੱਟਤਾ ਦਿਖਾਉਣ ਦੀ ਕੀਤੀ ਹੈ।
CanadaMar 04, 2025
ਪ੍ਰੀਮੀਅਰ ਈਬੀ ਨੇ ਸੂਬੇ ਦੇ ਸਟੋਰਾਂ ਤੋਂ ਤੁਰੰਤ ਪ੍ਰਭਾਵ ਨਾਲ ਅਮਰੀਕੀ ਸ਼ਰਾਬ ਹਟਾਉਣ ਦੇ ਦਿੱਤੇ ਨਿਰਦੇਸ਼
ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਦੇ ਸਟੋਰਾਂ ਤੋਂ ਤੁਰੰਤ ਪ੍ਰਭਾਵ ਨਾਲ ਅਮਰੀਕੀ ਸ਼ਰਾਬ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਈਬੀ ਨੇ ਕਿਹਾ ਕਿ ਸੂਬਾ ਟਰੰਪ ਦੇ ਟੈਰਿਫ ਨਾਲ ਨਜਿੱਠਣ ਲਈ ਤਿਆਰ ਹੈ। ਵਿਕਟੋਰੀਆ ਵਿਚ ਮੀਡੀਆ ਨਾਲ ਗੱਲ ਕਰਦੇ ਉਨ੍ਹਾਂ ਕਿਹਾ ਕਿ ਬਜਟ ਵਿਚ ਅਮਰੀਕੀ ਟੈਰਿਫ ਖਿਲਾਫ ਜਵਾਬੀ ਕਾਰਵਾਈ ਦੀਆਂ ਉਨ੍ਹਾਂ ਦੀਆਂ ਪਹਿਲਾਂ ਐਲਾਨੀਆਂ ਯੋਜਨਾਵਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਪ੍ਰੀਮੀਅਰ ਨੇ ਕਿਹਾ ਕਿ ਅਸੀਂ ਇਹ ਲੜਾਈ ਨਹੀਂ ਚਾਹੁੰਦੇ ਸੀ ਜੋ ਰਾਸ਼ਟਰਪਤੀ ਟਰੰਪ ਕੈਨੇਡਾ ਅਤੇ ਬ੍ਰਿਟਿਸ਼ ਕੋਲੰਬੀਆ ਵਿਚ ਲੈ ਕੇ ਆਏ ਹਨ ਪਰ ਮੈਂ ਇਹ ਸਪੱਸ਼ਟ ਕਰਦਾ ਹਾਂ ਕਿ ਅਸੀਂ ਇਸ ਤੋਂ ਪਿੱਛੇ ਨਹੀਂ ਹਟਣ ਵਾਲੇ।
WorldMar 04, 2025
ਯੂਰਪੀ ਦੇਸ਼ ਸਰਬੀਆ ਦੀ ਸੰਸਦ ਵਿਚ ਵਿਰੋਧੀ ਸੰਸਦ ਮੈਂਬਰਾਂ ਨੇ ਸਮੋਕ ਗ੍ਰੇਨੇਡ ਨਾਲ ਕੀਤਾ ਹਮਲਾ, ਤਿੰਨ ਜ਼ਖਮੀ
ਯੂਰਪੀ ਦੇਸ਼ ਸਰਬੀਆ ਦੀ ਸੰਸਦ ਵਿਚ ਮੰਗਲਵਾਰ ਨੂੰ ਵਿਰੋਧੀ ਸਾਂਸਦਾਂ ਨੇ ਸਦਨ ਵਿਚ ਸਮੋਕ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਤਿੰਨ ਸਾਂਸਦ ਜ਼ਖਮੀ ਹੋ ਗਏ। ਇਸ ਵਿਚ ਇੱਕ ਐਮ.ਪੀ. ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਸਰਬੀਆ ਸੰਸਦ ਵਿਚ ਯੂਨੀਵਰਸਿਟੀਜ਼ ਲਈ ਫੰਡਿੰਗ ਵਧਾਉਣ ਲਈ ਇੱਕ ਕਾਨੂੰਨ ਪਾਸ ਹੋਣਾ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮਿਲੋਸ਼ ਵੁਚੇਵੀਚ ਦੇ ਅਸਤੀਫ਼ੇ 'ਤੇ ਵੀ ਚਰਚਾ ਹੋਣੀ ਸੀ ਪਰ ਵਿਰੋਧੀ ਧਿਰ ਸੱਤਾਧਾਰੀ ਗੱਠਜੋੜ ਵੱਲੋਂ ਪੇਸ਼ ਕੀਤੇ ਗਏ ਏਜੰਡੇ ਦੇ ਹੋਰ ਮੁੱਦਿਆਂ ਤੋਂ ਨਾਰਾਜ਼ ਹੋ ਗਈ।
WorldFeb 28, 2025
ਵ੍ਹਾਈਟ ਹਾਊਸ ਦੀ ਮੀਟਿੰਗ ਦੌਰਾਨ ਜ਼ੇਲੇਨਸਕੀ ਅਤੇ ਟਰੰਪ ਵਿਚਕਾਰ ਵਧਿਆ ਤਣਾਅ
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਅਤੇ ਰਾਸ਼ਟਰਪਤੀ ਡੋਨਲਡ ਟਰੰਪ ਵਿਚਕਾਰ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਹੋਈ ਮੁਲਾਕਾਤ ਰੂਸ ਦੇ ਮੁੱਦੇ ’ਤੇ ਤਿੱਖੀ ਬਹਿਸ ਵਿਚ ਬਦਲ ਗਈ।
WorldFeb 28, 2025
ਪਾਕਿਸਤਾਨ ਦੇ ਮਦਰੱਸੇ 'ਚ ਬੰਬ ਧਮਾਕੇ 'ਚ 5 ਲੋਕਾਂ ਦੀ ਮੌਤ, ਕਈ ਜ਼ਖਮੀ
ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਪਹਿਲਾਂ ਉੱਤਰ-ਪੱਛਮੀ ਪਾਕਿਸਤਾਨ ਦੇ ਇੱਕ ਮਦਰੱਸੇ ਵਿੱਚ ਸ਼ੁੱਕਰਵਾਰ ਨੂੰ ਹੋਏ ਇੱਕ ਸ਼ਕਤੀਸ਼ਾਲੀ ਧਮਾਕੇ ਵਿੱਚ 5 ਨਮਾਜ਼ੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਸ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਪੁਲਸ ਮੁਖੀ ਅਬਦੁਲ ਰਾਸ਼ਿਦ ਨੇ ਦੱਸਿਆ ਕਿ ਇਹ ਧਮਾਕਾ ਖੈਬਰ ਪਖਤੂਨਖਵਾ ਸੂਬੇ ਦੇ ਅਕੋਰਾ ਖੱਟਕ ਜ਼ਿਲ੍ਹੇ ਵਿੱਚ ਸਥਿਤ ਇੱਕ ਮਦਰੱਸੇ ਵਿੱਚ ਹੋਇਆ।
WorldFeb 28, 2025
ਅਮਰੀਕਾ 'ਚ ਭਾਰਤੀ ਵਿਦਿਆਰਥਣ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ, ਕੋਮਾ ਕਾਰਨ ਹਸਪਤਾਲ ਵਿਚ ਦਾਖ਼ਲ
ਅਮਰੀਕਾ ਵਿਚ ਇੱਕ 35 ਸਾਲਾ ਭਾਰਤੀ ਵਿਦਿਆਰਥਣ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਕੋਮਾ ਕਾਰਨ ਕੈਲੀਫੋਰਨੀਆ ਦੇ ਹਸਪਤਾਲ ਵਿਚ ਦਾਖ਼ਲ ਹੈ।