CanadaFeb 13, 2025
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਅੱਜ ਤੋਂ 18 ਫਰਵਰੀ ਤੱਕ ਯੂਰਪ ਦੌਰੇ 'ਤੇ
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਅੱਜ ਤੋਂ 18 ਫਰਵਰੀ ਤੱਕ ਯੂਰਪ ਦੌਰੇ 'ਤੇ ਹਨ। ਇਸ ਦੌਰਾਨ ਉਹ ਫਰਾਂਸ, ਜਰਮਨੀ ਅਤੇ ਬੈਲਜੀਅਮ ਵਿਚ ਹੋਣ ਵਾਲੀਆਂ ਬੈਠਕਾਂ ਵਿਚ ਹਿੱਸਾ ਲੈਣਗੇ, ਜਿਸ ਵਿਚ ਭੂ-ਰਾਜਨੀਤਿਕ ਸੰਕਟ ਅਤੇ ਵਿਦੇਸ਼ੀ ਦਖਲਅੰਦਾਜ਼ੀ ਵਰਗੇ ਮੁੱਦਿਆਂ 'ਤੇ ਚਰਚਾ ਹੋਵੇਗੀ ਅਤੇ ਜੋਲੀ ਇਸ ਦੌਰਾਨ ਆਰਕਟਿਕ ਸੁਰੱਖਿਆ ਦੇ ਮੁੱਦੇ 'ਤੇ ਇੱਕ ਬੈਠਕ ਵਿਚ ਵੀ ਸ਼ਾਮਲ ਹੋਣਗੇ।
IndiaFeb 13, 2025
ਅਮਰੀਕਾ ਹੋਰ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਭਾਰਤ ਡਿਪੋਰਟ ਕਰਨ ਲਈ ਤਿਆਰ
ਅਮਰੀਕਾ ਵੱਲੋਂ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ, ਇਸ ਹਫਤੇ ਦੌਰਾਨ ਅਮਰੀਕਾ ਤੋਂ 150 ਤੋਂ ਵੱਧ ਹੋਰ ਗੈਰਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ।
CanadaFeb 12, 2025
ਟਰੰਪ ਨੇ ਯੂਕਰੇਨ ਵਿਚ ਯੁੱਧ ਖਤਮ ਕਰਨ ਲਈ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਗੱਲਬਾਤ
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਵਿਚ ਯੁੱਧ ਖਤਮ ਕਰਨ ਲਈ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ ਹੈ ਅਤੇ ਦੋਵੇਂ ਧਿਰਾਂ ਨੂੰ ਇਸ ਲਈ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ।
CanadaFeb 11, 2025
ਟਰੰਪ ਵਪਾਰਕ ਤਣਾਅ ਦੇ ਵਿਚਕਾਰ ਕੈਨੇਡੀਅਨ-ਬਣੀਆਂ ਕਾਰਾਂ 'ਤੇ ਟੈਰਿਫ ਲਗਾਉਣ 'ਤੇ ਕਰ ਰਹੇ ਵਿਚਾਰ
ਕੈਨੇਡਾ ਜਿੱਥੇ ਸਟੀਲ ਅਤੇ ਐਲੂਮੀਨੀਅਮ ’ਤੇ 25 ਫੀਸਦੀ ਅਮਰੀਕੀ ਟੈਰਿਫ ਨਾਲ ਨਜਿੱਠਣ ਦੀ ਤਿਆਰੀ ਕਰ ਰਿਹਾ ਹੈ, ਉਥੇ ਹੀ ਇਸ ਵਿਚਕਾਰ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਉਹ ਕੈਨੇਡੀਅਨ-ਮੇਡ ਕਾਰਾਂ ’ਤੇ ਵਾਧੂ ਟੈਰਿਫ ਲਗਾਉਣ ’ਤੇ ਵਿਚਾਰ ਕਰ ਰਹੇ ਹਨ, ਜੋ 50 ਤੋਂ 100 ਫੀਸਦੀ ਤੱਕ ਹੋ ਸਕਦਾ ਹੈ।
WorldFeb 11, 2025
ਯੂ.ਕੇ. ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਕਾਰਵਾਈ ਕਰਦਿਆਂ 19,000 ਲੋਕਾਂ ਨੂੰ ਕੀਤਾ ਡਿਪੋਰਟ
ਯੂ.ਕੇ. ਨੇ ਅਮਰੀਕਾ ਦੀ ਟਰੰਪ ਸਰਕਾਰ ਦੀ ਤਰਜ਼ ’ਤੇ ਗੈਰਕਾਨੂੰਨੀ ਪ੍ਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 19,000 ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪ੍ਰਵਾਸੀਆਂ ਦੇ ਨਾਲ ਵਿਦੇਸ਼ੀ ਅਪਰਾਧੀ ਵੀ ਸ਼ਾਮਲ ਹਨ। ਯੂ. ਕੇ. ਸਰਕਾਰ ਨੇ ਪਹਿਲੀ ਵਾਰ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੰਦੇ ਹੋਏ ਇੱਕ ਵੀਡੀਓ ਵੀ ਜਾਰੀ ਕੀਤਾ ਹੈ।
WorldFeb 11, 2025
ਲੀਬੀਆ ’ਚ ਕਿਸ਼ਤੀ ਡੁੱਬਣ ਨਾਲ 16 ਲੋਕਾਂ ਦੀ ਮੌਤ, 10 ਲਾਪਤਾ
ਲੀਬੀਆ ਦੇ ਤੱਟ ’ਤੇ ਇਕ ਵੱਡੇ ਕਿਸ਼ਤੀ ਹਾਦਸੇ ’ਚ 16 ਪਾਕਿਸਤਾਨੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ 10 ਹੋਰ ਅਜੇ ਵੀ ਲਾਪਤਾ ਹਨ। ਮੰਤਰਾਲੇ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਬਚੇ ਹੋਏ 37 ਲੋਕਾਂ ਵਿੱਚੋਂ 33 ਪੁਲਿਸ ਦੀ ਹਿਰਾਸਤ ਵਿੱਚ ਹਨ ਅਤੇ ਇੱਕ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਰਿਪੋਰਟ ਅਨੁਸਾਰ, ਹਾਦਸੇ ਵਿੱਚ ਲਗਭਗ 10 ਪਾਕਿਸਤਾਨੀ ਲਾਪਤਾ ਹਨ।
WorldFeb 11, 2025
ਰਾਸ਼ਟਰਪਤੀ ਡੋਨਲਡ ਟਰੰਪ ਨੇ ਹਮਾਸ ਨੂੰ ਦਿੱਤੀ ਚਿਤਾਵਨੀ
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਮਾਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਾਰੇ ਇਜ਼ਰਾਈਲੀ ਬੰਧਕਾਂ ਨੂੰ ਸ਼ਨੀਵਾਰ ਦੁਪਹਿਰ ਤੱਕ ਰਿਹਾਅ ਨਹੀਂ ਕੀਤਾ ਗਿਆ ਤਾਂ ਇਸ ਦਾ ਅੰਜ਼ਾਮ ਬਹੁਤ ਬੁਰਾ ਹੋਵੇਗਾ। ਹਮਾਸ ਨੇ ਇਜ਼ਰਾਈਲ ’ਤੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਦਾ ਦੋਸ਼ ਲਗਾਉਂਦੇ ਹੋਏ ਸ਼ਨੀਵਾਰ ਨੂੰ ਹੋਣ ਵਾਲੀ ਅਗਲੇ ਬੰਧਕਾਂ ਦੀ ਰਿਹਾਈ ਨੂੰ ਅਗਲੀ ਸੂਚਨਾ ਤੱਕ ਮੁਲਤਵੀ ਕਰਨ ਦੀ ਧਮਕੀ ਦਿੱਤੀ ਸੀ।
WorldFeb 10, 2025
ਗੁਆਟੇਮਾਲਾ ’ਚ ਵੱਡਾ ਹਾਦਸਾ: ਪੁਲ ਤੋਂ ਹੇਠਾਂ ਡਿੱਗੀ ਬੱਸ, ਘੱਟੋ-ਘੱਟ 40 ਲੋਕਾਂ ਦੀ ਮੌਤ
ਗੁਆਟੇਮਾਲਾ ਦੀ ਰਾਜਧਾਨੀ ਦੇ ਬਾਹਰੀ ਇਲਾਕੇ ਵਿਚ ਸੋਮਵਾਰ ਨੂੰ ਇੱਕ ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਦੇ ਬੁਲਾਰੇ ਐਡਵਿਨ ਵਿਲਾਗ੍ਰਾਨ ਨੇ ਦੱਸਿਆ ਕਿ ਸਵੇਰ ਹੋਣ ਤੋਂ ਪਹਿਲਾਂ ਇਕ ਵਾਹਨ ਹਾਦਸੇ ਕਾਰਨ ਬੱਸ ਪੁਲ ਤੋਂ ਹੇਠਾਂ ਉਤਰ ਗਈ। 15 ਲੋਕ ਗੰਭੀਰ ਜ਼ਖ਼ਮੀ ਹੋਏ ਹਨ।
WorldFeb 10, 2025
ਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਅਮਰੀਕਾ ਦੌਰੇ ਲਈ ਹੋਏ ਰਵਾਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਅਮਰੀਕਾ ਦੇ ਆਪਣੇ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਦਾ ਇਹ ਦੌਰਾ 10 ਤੋਂ 14 ਫਰਵਰੀ ਤੱਕ ਹੈ। ਉਹ ਅੱਜ ਅਤੇ ਕੱਲ੍ਹ ਫਰਾਂਸ ਦੇ ਦੌਰੇ ’ਤੇ ਹੋਣਗੇ। ਇਸ ਤੋਂ ਬਾਅਦ 12 ਅਤੇ 13 ਫਰਵਰੀ ਨੂੰ ਉਹ ਅਮਰੀਕਾ ਦੇ ਦੌਰੇ ’ਤੇ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਯਾਤਰਾ ਨੂੰ ਭਾਰਤ-ਅਮਰੀਕਾ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਦੱਸਿਆ।