IndiaMay 08, 2025
ਭਾਰਤ-ਪਾਕਿਸਤਾਨ ਤਣਾਅ ਨੂੰ ਘਟਾਉਣ ਲਈ ਟਰੰਪ ਪ੍ਰਸ਼ਾਸਨ ਦੀ ਕੋਸ਼ਿਸ਼
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
CanadaMay 08, 2025
ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਆਏ ਸਾਹਮਣੇ
ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
BCMay 08, 2025
ਮੇਅਰ ਲੌਕ ਨੇ ਪ੍ਰਧਾਨ ਮੰਤਰੀ ਤੋਂ ਸਰੀ ਦੇ ਐਮ.ਪੀ. ਨੂੰ ਕੈਬਿਨੇਟ 'ਚ ਸ਼ਾਮਿਲ ਕਰਨ ਦੀ ਕੀਤੀ ਮੰਗ
ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
IndiaMay 08, 2025
ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਕੀਤਾ ਸਮਰਥਨ
ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
IndiaMay 08, 2025
ਪਾਕਿਸਤਾਨ ਵੱਲੋਂ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕੀਤੇ ਕਈ ਹਮਲੇ
ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।