","postTitle":"30 COVID-19 related deaths reported in Canada","author":null,"authorPa":null,"intro":null,"postPa":"
ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਅੱਜ ਕੈਨੇਡਾ 'ਚ 279 ਮਾਮਲੇ ਰਿਪੋਰਟ ਹੋਏ ਹਨ, ਜਦਕਿ ਅੱਜ 30 ਲੋਕਾਂ ਨੇ ਦਮ ਤੋੜ ਦਿੱਤਾ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,02,242 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ ਦੇ 64,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।
ਬੀ.ਸੀ. 'ਚ 162 ਐਕਟਿਵ ਮਾਮਲੇ
ਬੀ.ਸੀ. 'ਚ ਕੋਰੋਨਾ ਵਾਇਰਸ ਦੇ 14 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,849 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਸਾਂਝੇ ਬਿਆਨ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 171 ਹੈ। ਸੂਬੇ ਵਿੱਚ ਵਾਇਰਸ ਸੰਬੰਧੀ 162 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ।
ਔਂਟੈਰੀਓ 'ਚ 163 ਮਾਮਲੇ ਹੋਏ ਰਿਪੋਰਟ
ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ 11 ਦਿਨ 'ਚ 9 ਵਾਰ, 200 ਤੋਂ ਘਟ ਮਾਮਲੇ ਰਿਪੋਰਟ ਹੋਏ ਹਨ। ਔਂਟੈਰੀਓ 'ਚ ਇਸ ਵਾਇਰਸ ਸੰਬੰਧੀ ਅੱਜ 163 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਸੂਬੇ ਵਿੱਚ ਪੀੜਤਾਂ ਦੀ ਗਿਣਤੀ 34,000 ਦੇ ਪਾਰ ਪਹੁੰਚ ਚੁੱਕੀ ਹੈ। ਸੂਬੇ 'ਚ 34,016 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਤੋਂ ਅਲਾਵਾ ਸੂਬੇ 'ਚ 12 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,631 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ 'ਚ 229 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 2,049 ਹੈ। ਔਂਟੈਰੀਓ ਦੇ ਕੁਲ 29,336 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।
ਕਿਊਬੈਕ 'ਚ 17 ਵਾਇਰਸ ਪੀੜਤਾਂ ਦੀ ਗਈ ਜਾਨ
ਕਿਊਬੈਕ 'ਚ ਇੱਕ ਵਾਰ ਫਿਰ ਤੋਂ, ਵਾਇਰਸ ਪੀੜਤਾਂ ਦਾ ਛੋਟਾ ਅੰਕੜਾ ਸਾਹਮਣੇ ਆਇਆ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 54,937 ਹੋ ਗਈ ਹੈ। ਕਿਊਬੈਕ 'ਚ 53 ਨਵੇਂ ਮਾਮਲੇ ਰਿਪੋਰਟ ਹੋਏ ਹਨ। ਅੱਜ 17 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਯਾਦ ਰਹੇ ਇਸ ਤੋਂ ਪਹਿਲਾਂ ਬੀਤੇ ਕੱਲ ਕਿਊਬੈਕ 'ਚ 7 ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,441 ਦੱਸੀ ਗਈ ਹੈ। ਯਾਦ ਰਹੇ ਕੱਲ ਕਿਊਬੈਕ 'ਚ 49 ਨਵੇਂ ਮਾਮਲੇ ਰਿਪੋਰਟ ਹੋਏ ਸਨ।
ਐਲਬਰਟਾ 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ
ਐਲਬਰਟਾ ਦੇ ਵਿੱਚ ਕੋਵਿਡ-19 ਦੇ 44 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,825 ਤੱਕ ਪਹੁੰਚ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਨਹੀਂ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 153 ਹੈ। ਸੂਬੇ ਦੇ 38 ਹੋਰ ਮਾਮਲੇ ਸੁਲਝਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ ਦੇ 538 ਮਾਮਲੇ ਐਕਟਿਵ ਦੱਸੇ ਜਾ ਰਹੇ ਹਨ।
ਬਾਕੀ ਸੂਬਿਆਂ ਦਾ ਹਾਲ
ਇਸ ਤੋਂ ਅਲਾਵਾ ਐਲਬਰਟਾ 'ਚ 7,825, ਸਸਕੈਚਵਿਨ ਵਿੱਚ 757, ਮੈਨੀਟੋਬਾ 'ਚ 315, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,484 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 64,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।
People wear face masks as they walk in Place Jacques Cartier Tuesday June 16, 2020 in Montreal. Restaurants will be allowed to re-open in the Greater Montreal area June 22, 2020.THE CANADIAN PRESS/Ryan Remiorz
There are 102,242 confirmed and presumptive cases in Canada.
Quebec: 54,937 confirmed (including 5,441 deaths, 23,710 resolved)
Ontario: 34,016 confirmed (including 2,631 deaths, 29,336 resolved)
Alberta: 7,825 confirmed (including 153 deaths, 7,134 resolved)
British Columbia: 2,849 confirmed (including 171 deaths, 2,516 resolved)
Nova Scotia: 1,061 confirmed (including 63 deaths, 998 resolved)
Saskatchewan: 757 confirmed (including 13 deaths, 643 resolved)
Manitoba: 304 confirmed (including 7 deaths, 293 resolved), 11 presumptive
Newfoundland and Labrador: 261 confirmed (including 3 deaths, 258 resolved)
New Brunswick: 165 confirmed (including 2 deaths, 143 resolved)
Prince Edward Island: 27 confirmed (including 27 resolved)
Repatriated Canadians: 13 confirmed (including 13 resolved)
Yukon: 11 confirmed (including 11 resolved)
Northwest Territories: 5 confirmed (including 5 resolved)
Nunavut: No confirmed cases
Total: 102,242 (8,484 deaths, 65,087 resolved)